ਬੀਬੀਐਨ ਨੈਟਵਰਕ ਪੰਜਾਬ,ਸ੍ਰੀ ਮੁਕਤਸਰ ਸਾਹਿਬ ਬਿਊਰੋ,19ਅਪ੍ਰੈਲ
ਪੰਜਾਬ ਵਿੱਚ ਬੇਮੌਸਮੀ ਮੀਂਹ ਦੇ ਕਾਰਨ ਕਿਸਾਨ ਚਿੰਤਾ ਦੇ ਵਿਁਚ ਹਨ। ਮੀਂਹ ਕਾਰਨ ਪਹਿਲਾਂ ਹੀ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਖ਼ਰਾਬ ਹੋ ਗਈ ਅਤੇ ਹੁਣ ਦੂਸਰੇ ਪਾਸੇ ਮੰਡੀਆਂ ਵਿੱਚ ਆਈ ਕਣਕ ਵੀ ਖਰਾਬ ਹੋ ਰਹੀ ਹੈ ਅਤੇ ਵਿਤੇ ਰਾਤ ਨੂੰ ਪਏ ਮੀਂਹ ਨੇ ਕਾਰਨ ਕਿਸਾਨਾਂ ਵੱਲੋਂ ਰੱਖੀ ਗਈ। ਫ਼ਸਲ ਨੂੰ ਖਰਾਬ ਕਰ ਦਿੱਤਾ ਗਿਆ ਹੈ। ਮੀਂਹ ਦੇ ਨਾਲ ਸਿਰਫ਼ ਕਣਕ ਹੀ ਨਹੀਂ ਖਰਾਬ ਹੋਈ ਅਤੇ ਨਾਲ ਹੀ ਪ੍ਰਸ਼ਾਸਨ ਦੇ ਸਾਰੇ ਵਾਅਦੇ ਅਤੇ ਦਾਅਵੇ ਵੀ ਖਤਮ ਹੋ ਗਏ। ਵਁਖ-ਵਁਖ ਅਨਾਜ ਮੰਡੀਆ 'ਚ ਵੇਚਣ ਲਈ ਲਿਆਂਦੀ ਗਈ ਕਣਕ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦਿਖਾਈ ਦੇ ਰਹੀ ਹੈ। ਕਿਉਂਕਿ ਇਸ ਤੋਂ ਪਹਿਲਾਂ ਖੇਤਾਂ 'ਚ ਮੀਂਹ ਦੇ ਕਾਰਨ ਫਸਲ ਖਰਾਬ ਹੋ ਗਈ ਸੀ, ਫਿਰ ਕਣਕ ਦੇ ਪੱਕਣ 'ਤੇ ਕਣਕ ਨੂੰ ਮੰਡੀਆ 'ਚ ਲਿਆਦਾ ਗਿਆ ਅਤੇ ਇਸ ਤੋ ਬਆਦ ਅਧਿਕਾਰੀ ਇਹ ਦਾਅਵਾ ਕਰ ਰਹੇ ਹਨ ਕਿ ਮੰਡੀਆਂ 'ਚ ਕਣਕ ਦੀ ਚੁਕਾਈ ਲਈ ਪੂਰੇ ਪ੍ਰਬੰਧ ਹਨ। ਪਰ ਮੀਂਹ ਨੇ ਜਿੱਥੇ ਕਣਕ ਨੂੰ ਪਾਣੀ 'ਚ ਡੁਬੋ ਕੇ ਮੰਡੀ ਬੋਰਡ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਾਅਵਿਆਂ ਨੂੰ ਖਤਮ ਕਰ ਦਿੱਤਾ ਹੈ, ਉੱਥੇ ਹੀ ਕਣਕ ਦੀ ਫ਼ਸਲ ਦੀ ਆਮਦਨ ਵੀ ਵਧ ਗਈ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਦਾ ਕੰਮ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਜਿਸ ਦੇ ਕਾਰਨ ਪੰਜਾਬ ਸਰਕਾਰ ਦੇ 72 ਘੰਟਿਆਂ ਅੰਦਰ ਲਿਫਟਿੰਗ ਦੇ ਦਾਅਵੇ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ 'ਚ ਕਣਕ ਦੀ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਜਿੱਥੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਗ੍ਹਾ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਚਿਤਾਵਨੀ ਦਿੰਦੇ ਹੋਏ ਕਣਕ ਦੀ ਚੁਕਾਈ ਨੂੰ ਲੈ ਕੇ ਡਰ ਦਾ ਮਾਹੌਲ ਬਣਾਇਆ ਹੋਇਆ ਹੈ। ਮਾਰਕੀਟ ਕਮੇਟੀ ਦੇ ਸਕੱਤਰ ਸ਼ਮਸ਼ੇਰ ਸਿੰਘ ਕੌਲਧਰ ਨੇ ਦੱਸਿਆ ਕਿ ਖਰੀਦ ਏਜੰਸੀ ਪਨਗ੍ਰੇਨ ਵੱਲੋਂ 17 ਅਪਰੈਲ ਤੱਕ 6470 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ, ਜਿਸ ਵਿੱਚੋਂ ਸਿਰਫ਼ 60 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਲਿਫਟਿੰਗ ਅਤੇ ਹੋਰ ਜ਼ਰੂਰੀ ਕੰਮਾਂ ਲਈ ਟੈਂਡਰ ਦੇ ਕੇ ਜਿਣਸਾਂ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪਰ ਮੰਡੀ ਵਿੱਚ ਲਿਫਟਿੰਗ ਦਾ ਘਾਟਾ ਪੈਣ ਕਾਰਨ ਸੋਨੇ ਵਾਂਗ ਬੋਰੀਆਂ ਵਿੱਚ ਭਰੀ ਕਣਕ ਅਜੇ ਵੀ ਘਰ ਜਾਣ ਦੇ ਰਾਹ ਦੀ ਉਡੀਕ ਕਰ ਰਹੀ ਹੈ। ਦੂਜੇ ਪਾਸੇ ਮਾਰਕੀਟ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਲਿਫਟਿੰਗ ਦਾ ਕੰਮ ਪੂਰੀ ਤਰ੍ਹਾਂ ਖਰੀਦ ਏਜੰਸੀ ਦੇ ਇੰਸਪੈਕਟਰ ਦੇ ਅਧੀਨ ਹੈ। ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਇਸ ਮਾਮਲੇ ਸਬੰਧੀ ਪੂਰੀ ਤਰ੍ਹਾਂ ਚੁੱਪ ਹਨ।