ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ
ਉਪ ਮੰਡਲ ਮੈਜਿਸਟਰੇਟ ਬਰਨਾਲਾ ਸ: ਗੋਪਾਲ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਟਰੈਫ਼ਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਮੀਟਿੰਗ ਕੀਤੀ |ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੇ ਵਾਹਨਾਂ ਦੇ ਲੋੜੀਂਦੇ ਮਾਪਦੰਡ ਬਣਾਏ ਜਾਣ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਟ੍ਰੈਫਿਕ ਪੁਲੀਸ ਅਤੇ ਡੀ.ਸੀ.ਪੀ.ਓ.ਅਧਿਕਾਰੀਆਂ ਦੀ ਟੀਮ ਆਉਣ ਵਾਲੇ ਦਿਨਾਂ ਵਿੱਚ ਸਾਂਝੀ ਚੈਕਿੰਗ ਮੁਹਿੰਮ ਚਲਾਵੇ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਭਿਸ਼ੇਕ ਸਿੰਗਲਾ ਅਤੇ ਟਰੈਫ਼ਿਕ ਇੰਚਾਰਜ ਹਰਵਿੰਦਰ ਸਿੰਘ ਹਾਜ਼ਰ ਸਨ।
ADVERTISEMENT
ADVERTISEMENT
ADVERTISEMENT