ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਅਤੇ ਗੋਲਗਲਾਸ ਫਾਊਂਡੇਸ਼ਨ ਦੇ ਸਾਂਝੇ ਯਤਨਾਂ ਨਾਲ ਪਿੰਡ ਫਰਵਾਹੀ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸੰਸਥਾ ਵੱਲੋਂ ਡਾ. ਰਜਨੀਸ਼ ਵਰਮਾ ਦੀ ਟੀਮ ਨੇ ਪਿੰਡ ਵਾਸੀਆਂ ਨੂੰ ਕੂੜੇ ਨੂੰ ਵੱਖ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਸੰਸਥਾ ਦੇ ਨੁਮਾਇੰਦਿਆਂ ਬੂੜ ਸਿੰਘ ਅਤੇ ਤਵਪ੍ਰੀਤ ਸਿੰਘ ਨੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਪ੍ਰਾਜੈਕਟ ਸਦਕਾ ਪਿੰਡ ਸਵੱਛਤਾ ਦੇ ਖੇਤਰ ਵਿੱਚ ਮੋਹਰੀ ਬਣੇਗਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਕੋਆਰਡੀਨੇਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਪਿੰਡਾਂ ਵਿੱਚ ਫੰਡ ਦਿੱਤੇ ਜਾ ਰਹੇ ਹਨ, ਤਾਂ ਜੋ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਲਾਗੂ ਕਰਕੇ ਪਿੰਡਾਂ ਨੂੰ ਸਵੱਛਤਾ ਪੱਖੋਂ ਮੋਹਰੀ ਬਣਾਇਆ ਜਾ ਸਕੇ | ਪਿੰਡਾਂ ਵਿੱਚ ਰਹੇ ਹਨ ਇਸ ਸਮੇਂ ਪੰਚਾਇਤ ਸਕੱਤਰ ਕ੍ਰਿਸ਼ਨ ਭਗਵਾਨ, ਬਲਾਕ ਕੋਆਰਡੀਨੇਟਰ ਬਲਵਿੰਦਰ ਸਿੰਘ, ਸਰਪੰਚ ਨਰਿੰਦਰ ਕੁਮਾਰ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।