ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 21 ਜੂਨ
ਸੂਬੇ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਜਿਥੇ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉੱਥੇ ਹੀ ਪੰਜਾਬ ਦੇ ਵਿੱਚ ਇੱਕੋ ਦੱਮ ਸੁਰ ਹੋਈ ਕਹਿਰ ਦੀ ਗਰਮੀ ‘ਚ ਫੂਡ ਪੁਆਇਜ਼ਨਿੰਗ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਫੂਡ ਪੁਆਇਜ਼ਨਿੰਗ ਦਾ ਮਾਮਲਾ ਲੁਧਿਆਣਾ ਜਿਲ੍ਹੇ ਵਿੱਚ ਸਾਹਮਣੇ ਆਇਆ ਹੈ। ਜਿੱਥੇ ਅਜਿਹੇ ‘ਚ ਮੱਧ ਪ੍ਰਦੇਸ਼ ਤੋਂ ਪੰਜਾਬ ਦੇ ਅੰਮ੍ਰਿਤਸਰ ‘ਚ ਘੁੰਮਣ ਆਈਆਂ 10 ਲੜਕੀਆਂ ਦੀ ਹਾਲਤ ਅਚਾਨਕ ਫੂਡ ਪੁਆਇਜ਼ਨਿੰਗ ਕਾਰਨ ਖਰਾਬ ਹੋ ਗਈ। ਲੜਕੀਆਂ ਵੱਲੋਂ ਅੰਮ੍ਰਿਤਸਰ ਦੇ ਹੋਟਲ ਤੋਂ ਖਾਣਾ ਪੈਕ ਕਰਵਾਇਆ ਗਈ ਸੀ ਤੇ ਟਰੇਨ ‘ਚ ਖਾਧਾ ਸੀ। ਖਾਣਾ ਖਾਣ ਤੋਂ ਕੁਝ ਸਮਾਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਫਿਲੌਰ ਨੇੜੇ ਇਸ ਦੀ ਸੂੁਚਨਾ ਲੁਧਿਆਣਾ ਰੇਲਵੇ ਸਟੇਸ਼ਨ ਨੂੰ ਦਿੱਤੀ ਗਈ, ਜਿਸ ‘ਤੇ ਸਾਰੀਆਂ ਲੜਕੀਆਂ ਨੂੰ ਤੁਰੰਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਟੀਮ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ | ਰੇਲਵੇ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਾਰੀਆਂ ਲੜਕੀਆਂ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਭੇਜਿਆ ਜਾਵੇਗਾ।