ਬੀਬੀਐਨ ਨੈਟਵਰਕ ਪੰਜਾਬ, ਤਰਨਤਾਰਨ ਬਿਊਰੋ, 26 ਜੂਨ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਵਿੱਚ ਗੈਂਗਸਟਰਵਾਦ ਖਤਮ ਕਰਨ ਅਤੇ ਪੰਜਾਬ ਦਾ ਸੁਖਾਵਾਂ ਮਹੌਲ ਬਣਾਉਣ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਤਰਨਤਾਰਨ ਦੀ ਪੁਲਿਸ ਨੇ ਕੈਨੇਡਾ 'ਚ ਬੈਠ ਕੇ ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਘਟਨਾ ਦੀ ਜਾਣਕਾਰੀ ਅਨੁਸਾਰ ਦੱਸਿਆਂ ਜਾਂਦਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਥੀਆਂ ਦੇ ਕਬਜ਼ੇ 'ਚੋਂ ਇਕ ਪਿਸਤੌਲ, ਤਿੰਨ ਸੌ ਕਾਰਤੂਸ ਤੇ ਅਫੀਮ ਵੀ ਬਰਾਮਦ ਹੋਈ ਹੈ। ਇਨ੍ਹਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਵਤਨਦੀਪ ਸਿੰਘ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਸੂਚਨਾ ਦੇ ਆਧਾਰ 'ਤੇ ਪਿੰਡ ਕੁੱਲਾ 'ਚ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।