ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 26 ਜੂਨ
ਸੰਗਰੂਰ ਜ਼ਿਲ੍ਹੇ ਦੇ ਪਿੰਡ ਕੁੰਭੜਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਲੋਕਾਂ ਦੀ ਤੰਦਰੁਸਤ ਸਿਹਤ ਨੂੰ ਲੈ ਕੇ 10 ਲੱਖ ਦੀ ਗ੍ਰਾਂਟ ਨਾਲ ਇੱਕ ਪਾਰਕ ਬਣਾਇਆ ਜਾ ਰਿਹਾ ਹੈ, ਇਸ ਦਾ ਸਾਰਾ ਕੰਮ ਪੂਰਾ ਹੋ ਚੁੱਕਾ ਹੈ। ਸੀਐਮ ਸਿਟੀ ਦੇ ਪਿੰਡ ਕੁੰਭੜਵਾਲ ਵਿਖੇ ਪਾਰਕ ਦੇ ਕੰਮ ਵਿਚ ਵਿਘਨ ਪਾਉਣ ਉਪਰ ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਸ਼ਰਾਰਤੀ ਤੱਤਵ ਅਤੇ ਪ੍ਰਸ਼ਾਸ਼ਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਪਾਰਕ ਬਣਨ ਦੇ ਨਾਲ ਲੋਕਾਂ ਦੀ ਸਿਹਤ ਤੰਦਰੁਸਤ ਹੋਵੇਗੀ ਅਤੇ ਨੌਜਵਾਨ ਨਸ਼ਿਆਂ ਦੀ ਦਲ-ਦਲ ਤੋਂ ਦੂਰ ਹੋਣਗੇ। ਪਰ ਪਿੰਡ ਦੇ ਕੁਝ ਸਰਮਾਏਦਾਰ ਬਣੇ ਲੋਕਾਂ ਕਾਰਨ ਪਾਰਕ ਦਾ ਕੰਮ ਪੂਰਾ ਹੋਣ ਤੋਂ ਰੁਕ ਗਿਆ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਨਾ ਕੀਤਾ ਗਿਆ ਪੱਕਾ ਮੋਰਚਾ ਲਗਾਇਆ ਜਾਵੇਗਾ।
ADVERTISEMENT
ADVERTISEMENT
ADVERTISEMENT