ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 27 ਜੂਨ
ਦੋ ਦਿਨ ਤਁਕ ਪਨਬੱਸ (PUNBUS) ਤੇ ਪੀਆਰਟੀਸੀ (PRTC) ਦੀਆਂ ਕਰੀਬ ਤਿੰਨ ਹਜ਼ਾਰ ਬੱਸਾਂ ਦਾ ਚੱਕਾ ਜਾਮ ਰਹੇਗਾ। ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ’ਚ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਨਵੀਂ ਦਿੱਲੀ ਤਕ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਆਪਣੇ ਪੱਕੇ ਮੁਲਾਜ਼ਮਾਂ ਰਾਹੀਂ ਸੂਬੇ ’ਚ 400 ਦੇ ਕਰੀਬ ਬੱਸਾਂ ਚਲਾਉਣ ਦੀ ਕੋਸ਼ਿਸ ਵੀ ਕਰੇਗਾ ਅਤੇ ਜਿਹੜੀਆਂ ਯਾਤਰੀਆਂ ਦੇ ਮੁਕਾਬਲੇ ਬਹੁਤ ਘੱਟ ਹੋਣਗੀਆਂ। ਜਾਣਕਾਰੀ ਅਨੁਸਾਰ ਦਸਿਆ ਜਾਦਾ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਜਲੰਧਰ ਦੇ ਪ੍ਰਧਾਨ ਵਿਕਰਮਜੀਤ ਸਿੰਘ ਤੇ ਸੱਤਪਾਲ ਸਿੰਘ ਸੱਤਾ ਨੇ ਦੱਸਿਆ ਹੈ ਕਿ ਰਾਤ 12 ਵਜੇ ਤੋਂ ਹੀ ਬੱਸਾਂ ਵਰਕਸ਼ਾਪ ਤੋਂ ਬਾਹਰ ਨਹੀਂ ਜਾਣ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਮੁਸਾਫ਼ਰਾਂ ਨੂੰ ਹੋਣ ਵਾਲੀ ਹਰ ਪਰੇਸ਼ਾਨੀ ਲਈ ਟ੍ਰਾਂਸਪੋਰਟ ਵਿਭਾਗ ਜ਼ਿੰਮੇਵਾਰ ਹੀ ਹੋਵੇਗਾ ਹੈ। ਯੂਨੀਅਨ ਨੇ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ ਵੀ ਦਿੱਤੀ ਹੈ।