ADVERTISEMENT
ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 28 ਜੂਨ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਤਖਤ 'ਤੇ ਮੀਰੀ ਪੀਰੀ ਦਿਵਸ ਮਨਾਇਆ ਗਿਆ ਹੈ। ਦੱਸ ਦਈਏ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ੁਸ਼ੋਬਿਤ ਮੀਰੀ ਤੇ ਪੀਰੀ ਦੀਆਂ ਦੋਂ ਤਲਵਾਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ ਹਨ। ਜਾਣਕਾਰੀ ਅਨੁਸਾਰ ਦੱਸਿਆ ਜਾਂਦਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਨੇ ਮੀਰੀ ਪੀਰੀ ਦੇ ਮਹਾਨ ਸਿਧਾਂਤ ਦੱਸਦਿਆ ਕਿਹਾ ਹੈ ਕਿ ਸ਼ਸ਼ਤਰ ਕਦੇ ਸਿੱਖ ਤੋਂ ਅਲੱਗ ਨਹੀਂ ਹੋ ਸਕਦਾ ਸ਼ਸ਼ਤਰ ਸਿੱਖ ਦਾ ਅਣਿਖੜਵਾਂ ਅੰਗ ਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਆਦਿ ਮੌਜੂਦ ਸਨ।
ADVERTISEMENT
ADVERTISEMENT