ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 28 ਜੂਨ
ਹਿਮਾਚਲ ਪ੍ਰਦੇਸ਼ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਪ੍ਰੀ ਮਾਨਸੂਨ ਦੇਖਣ ਨੂੰ ਮਿਲੀਆਂ ਹੈ। ਪ੍ਰੀ ਮਾਨਸੂਨ ਨੇ ਲਗਭਗ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਦਸਿਆ ਜਾਦਾ ਹੈ ਕਿ ਚੰਡੀਗੜ੍ਹ ਵਿੱਚ 4.4 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 3.2 ਮਿਲੀਮੀਟਰ ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਵੀ ਪਿਆ ਹੈ। ਮੀਂਹ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਵਿਚਕਾਰ ਵੀ ਰਿਹਾ ਹੈ। ਜਦਕਿ ਆਮ ਤੌਰ 'ਤੇ ਜੂਨ ਦੇ ਆਖਰੀ ਹਫ਼ਤੇ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਹੀ ਰਹਿੰਦਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ: ਪਵਨੀਤ ਕਿੰਗਰਾ ਅਨੁਸਾਰ ਮਾਨਸੂਨ ਨੇ ਦੱਖਣ ਪੱਛਮੀ ਨੂੰ ਛੱਡ ਕੇ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਹੈ।ਬੁੱਧਵਾਰ ਤੱਕ ਮਾਨਸੂਨ ਦੱਖਣ ਪੱਛਮੀ ਖੇਤਰ ਨੂੰ ਵੀ ਕਵਰ ਕਰ ਲਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਤੇਜ਼ ਹਵਾਵਾਂ ਦੇ ਵਿਚਕਾਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇੇੇੇੇੇੇੇ ਦੌਰਾਨ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ।