ਬੀਬੀਐਨ ਨੈਟਵਰਕ ਪੰਜਾਬ ਚੰਡੀਗੜ੍ਹ ਬਿਊਰੋ,29 ਜੂਨ
ਖਾਲਿਸਤਾਨੀ ਸਮੱਰਥਕ ਅਤੇ ਡਿਬਰੂਗੜ੍ਹ ਜੇਲ 'ਚ ਬੰਦ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਦੇ ਨਜ਼ਦੀਕੀ ਰਹੇ ਅਵਤਾਰ ਸਿੰਘ ਖਿੰਡਾਂ ਜਿਸ ਦੀ 15 ਜੂਨ ਨੂੰ ਇੰਗਲੈਂਡ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਮੌਤ ਹੋ ਗਈ ਸੀ ਅਤੇ ਉਸ ਦੀ ਭੈਣ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਆਪਣੇ ਭਰਾ ਦੀ ਦੇਹ ਨੂੰ ਭਾਰਤ ਲਿਆਂਦੇ ਜਾਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਤਾਂ ਕਿ ਉਸ ਦਾ ਸੰਸਕਾਰ ਮੋਗਾ ਵਿੱਚ ਕੀਤਾ ਜਾ ਸਕੇ। ਖਿੰਡਾਂ ਦੀ ਭੈਣ ਜਸਪ੍ਰੀਤ ਕੌਰ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਦਿਆਂ ਦੱਸਿਆਂ ਕਿ ਉਸ ਦੇ ਭਰਾ ਦੀ ਆਖ਼ਰੀ ਇੱਛਾ ਸੀ ਕਿ ਉਸ ਦਾ ਸਸਕਾਰ ਮੋਗਾ ਵਿਚ ਹੋਵੇ ਅਤੇ ਉਸ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣ। ਇਸ ਲਈ ਉਸ ਦੀ ਆਖ਼ਰੀ ਇੱਛਾ ਨੂੰ ਪੂਰਾ ਕਰਨ ਲਈ ਉਸ ਦੇ ਭਰਾ ਦੀ ਦੇਹ ਨੂੰ ਇੰਗਲੈਂਡ ਤੋਂ ਭਾਰਤ ਲਿਆਂਦੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ’ਚ ਕੇਂਦਰੀ ਵਿਦੇਸ਼ ਮੰਤਰਾਲਾ ਸਮੇਤ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਪੰਜਾਬ ਸਰਕਾਰ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਪਟੀਸ਼ਨ ’ਤੇ ਹਾਈ ਕੋਰਟ ਸੋਮਵਾਰ ਨੂੰ ਸੁਣਵਾਈ ਕਰ ਸਕਦੀ ਹੈ।