ਬੀਬੀਐਨ ਨੈਟਵਰਕ ਪੰਜਾਬ, ਪਟਿਆਲਾ ਬਿਊਰੋ, 30 ਜੂਨ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਕੀਤੀ ਗਈ ਹੈ। ਦੋ ਦਿਨਾਂ ਵਿੱਚ 110 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40.04 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਦੱਸ ਦਈਏ ਕਿ ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਹੈ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਝੋਕ, ਸ੍ਰੀ ਮੁਕਤਸਰ ਸਾਹਿਬ (ਸਿਟੀ) ਦੇ 169 ਖਪਤਕਾਰਾਂ ਦੇ ਅਹਾਤਿਆਂ ਦੇ ਬਿਜਲੀ ਕੁਨੈਕਸ਼ਨਾਂ ਦੀ ਵੀ ਚੈਕਿੰਗ ਕੀਤੀ ਗਈ ਤੇ ਬਿਜਲੀ 20 ਖਪਤਕਾਰਾਂ ਨੂੰ 8.40 ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ, ਲੁਧਿਆਣਾ ਸਬ ਡਵੀਜ਼ਨ ਦੇ 131 ਖਪਤਕਾਰਾਂ ਦੇ ਅਹਾਤਿਆਂ ਦੀ ਵੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8.28 ਲੱਖ ਰੁਪਏ ਦੇ ਜੁਰਮਾਨੇ ਵੀ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਧੂਰੀ, ਮਲੇਰਕੋਟਲਾ, ਸਹਿਣਾ, ਰੰਗੀਆਂ, ਤਪਾ1, 1 ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.11 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ।