ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 29 ਜੂਨ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਪਿਛਲੇ ਪਾਸੇ ਬਣੇ ਇੱਕ ਟੋਭੇ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਦੱਸ ਦੇਈਏ ਕਿ ਕੋਟਾਂ ਚੌਂਕੀ ਇੰਚਾਰਜ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਗੁਰੂ ਵਿੱਚ ਪਸ਼ੂਆਂ ਦੀ ਸੇਵਾ ਸੰਭਾਲ ਕਰਨ ਵਾਲੇ ਸੇਵਾਦਾਰ ਨੂੰ ਅੱਜ ਸਵੇਰੇ ਆਪਣਾ ਕੰਮ ਕਰਦੇ ਸਮੇਂ ਟੋਭੇ ਵਿੱਚ ਇੱਕ ਵਿਅਕਤੀ ਦੀ ਲਾਸ਼ ਤੈਰਦੀ ਮਿਲੀ ਹੈ ਤਾਂ ਉਸਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਦੱਸਿਆ ਹੈ। ਇਸ ਸੂਚਨਾ ਤੋਂ ਬਾਅਦ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਟੋਭੇ ਵਿੱਚ ਇੱਕ ਵਿਅਕਤੀ ਦੀ ਲਾਸ਼ ਪਾਣੀ ਵਿਚ ਤੈਰ ਰਹੀ ਹੈ। ਉਹਨਾਂ ਨੇ ਦੱਸਿਆ ਹੈ ਕਿ ਮ੍ਰਿਤਕ ਕਰੀਬ 50-52 ਸਾਲ ਅੰਮ੍ਰਿਤਧਾਰੀ ਵਿਅਕਤੀ ਵੀ ਜਾਪਦਾ ਹੈ, ਜਿਸਨੇ ਗੂੜ੍ਹਾ ਸੁਰਮਾ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਅਤੇ ਜਿਸਦੇ ਪਾਸੋਂ ਇੱਕ ਐੱਚ ਐਮ ਟੀ ਘੜੀ, ਅਤੇ 2 ਮਾਲਾ ਵੀ ਮਿਲੀਆਂ ਹਨ। ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਖੰਨਾ ਦੇ ਮੋਰਚਰੀ ਵਿੱਚ 72 ਘੰਟੇ ਲਈ ਜਮ੍ਹਾਂ ਕਰਵਾ ਦਿੱਤਾ ਗਿਆ ਹੈ।