ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 3 ਜੁਲਾਈ
ਲੁਧਿਆਣਾ ਚ ਮੈਟਰੋ ਰੋਡ 'ਤੇ ਉਸ ਵੇਲੇ ਹੀ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਜਦੋਂ ਉਥੋਂ ਦੇ ਇਕ ਖਾਲੀ ਪਲਾਟ ਚੋਂ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਮਿਲਦੇ ਹੀ ਥਾਣਾ ਮੋਤੀ ਨਗਰ ਦੇ ਇੰਚਾਰਜ ਦਾ ਕਹਿਣਾ ਹੈ ਕਿ ਸਵੇਰੇ ਕੁੱਝ ਰਾਹਗੀਰ ਜਦੋਂ ਪਲਾਟ ਦੇ ਕੋਲੋਂ ਲੰਘੇ ਤਾਂ ਉਨ੍ਹਾਂ ਨੇ ਲਾਸ਼ ਨੂੰ ਦੇਖਿਆ ਅਤੇ ਨਾਲ ਹੀ ਪੁਲਿਸ ਨੂੰ ਸੂਚਨਾ ਦਿੱਤੀ। ਦੱਸ ਦਈਏ ਕਿ ਸਤਵੰਤ ਸਿੰਘ ਦੇ ਮੁਤਾਬਕ ਮ੍ਰਿਤਕ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਦਸਤਾਵੇਜ਼ ਨਹੀਂ ਮਿਲਿਆ ਹੈ ਕਿ ਜਿਸ ਤੋ ਮ੍ਰਿਤਕ ਦੀ ਸ਼ਨਾਖਤ ਹੋ ਸਕੇ ਅਤੇ ਨਾਲ ਹੀ ਜਾਣਕਾਰੀ ਮੁਤਾਬਿਕ ਮੌਤ ਦੇ ਪਿੱਛੇ ਦਾ ਕਾਰਨ ਅਤੇ ਇਸ ਦਾ ਪਤਾ ਲਾਸ਼ ਦੀ ਸ਼ਨਾਖਤ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਮੌਰਚਰੀ ਵਿਚ ਰਖਵਾ ਦਿੱਤਾ ਹੈ।
ADVERTISEMENT
ADVERTISEMENT
ADVERTISEMENT