ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 3 ਜੁਲਾਈ
ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਲਿਸ ਮੁਕਾਬਲੇ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਦੋਵੇਂ ਗੈਂਗਸਟਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆ ਵੱਲ ਜਾ ਰਹੇ ਸਨ ਅਤੇ ਨਾਲ ਹੀ ਬਠਿੰਡਾ ਸੀਆਈਏ ਵਨ ਟੀਮ ਨੂੰ ਸੂਚਨਾ ਮਿਲਣ 'ਤੇ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਵਾਬੀ ਗੋਲੀਬਾਰੀ 'ਚ ਮਨਿੰਦਰ ਸਿੰਘ ਉਰਫ ਘੋੜਾ ਗੈਂਗਸਟਰ ਲੱਤ 'ਚ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ, ਜਦਕਿ ਉਸ ਦੇ ਦੂਜੇ ਸਾਥੀ ਨੂੰ ਬੁੱਧ ਰਾਮ ਪੁਲਿਸ ਨੇ ਕਾਬੂ ਕਰ ਲਿਆ ਹੈ। ਇਹ ਦੋਵੇਂ ਗੈਂਗਸਟਰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ। ਦੋਵਾਂ ਗੈਂਗਸਟਰਾਂ ਦਾ ਸਬੰਧ ਗੋਲਡੀ ਬਰਾੜ ਗੈਂਗ ਨਾਲ ਦੱਸਿਆ ਜਾ ਰਿਹਾ ਹੈ।