ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ, 3 ਜੁਲਾਈ
ਸੁਪਰੀਮ ਕੋਰਟ ਨੇ ਭਾਰਤ ਵਿੱਚ ਜਾਤਾਂ ਦੇ ਮੁੜ ਵਰਗੀਕਰਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੇ ਬੈਂਚ ਨੇ ਇਕ ਵਕੀਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਪਟੀਸ਼ਨਰ 'ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਬੈਂਚ ਨੇ ਕਿਹਾ ਹੈ ਕਿ ਇਹ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਅਜਿਹੀਆਂ ਜਨਹਿੱਤ ਪਟੀਸ਼ਨਾਂ 'ਤੇ ਰੋਕ ਲੱਗਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਸੰਵਿਧਾਨ ਦੀ ਧਾਰਾ 32 ਦੀ ਵਰਤੋਂ ਕਰਦੇ ਹੋਏ ਕੇਂਦਰ ਨੂੰ ਜਾਤੀ ਪ੍ਰਣਾਲੀ ਦੇ ਮੁੜ ਵਰਗੀਕਰਨ ਲਈ ਇੱਕ ਨੀਤੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਅਸੀਂ ਇਸ ਨੂੰ ਪਾਸੇ ਰੱਖ ਦਿੱਤਾ ਹੈ ਅਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੂੰ 25,000 ਰੁਪਏ ਅਦਾ ਕਰਨ ਦਾ ਨਿਰਦੇਸ਼ ਵੀ ਦਿੱਤਾ ਹੈ। ਪਟੀਸ਼ਨਰ ਨੂੰ ਦੋ ਹਫ਼ਤਿਆਂ ਦੇ ਅੰਦਰ ਭੁਗਤਾਨ ਦੀ ਰਸੀਦ ਪੇਸ਼ ਕਰਨੀ ਹੋਵੇਗੀ। ਸੁਪਰੀਮ ਕੋਰਟ, ਐਡਵੋਕੇਟ ਸਚਿਨ ਗੁਪਤਾ ਵੱਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਜਾਤ ਪ੍ਰਣਾਲੀ ਦੇ ਮੁੜ-ਵਰਗੀਕਰਣ ਲਈ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।