ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, ਮਸਤੂਆਣਾ ਸਾਹਿਬ 4 ਜੁਲਾਈ, 2023
ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਦੇ ਰਾਹ ਵਿੱਚ ਆ ਰਹੇ ਅੜਿੱਕਿਆਂ ਨੂੰ ਖਤਮ ਕਰਨ ਲਈ, ਮਸਤੂਆਣਾ ਸਾਹਿਬ ਦੇ ਬੱਸ ਸਟੈਂਡ 'ਤੇ ਲੱਗੇ ਹੋਏ ਪੱਕੇ ਮੋਰਚੇ ਦੇ 33ਵੇਂ ਦਿਨ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਜ਼ਿਲ੍ਹਾ ਖ਼ਜ਼ਾਨਚੀ ਸੁਖਦੇਵ ਸਿੰਘ ਘਰਾਚੋਂ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ,ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਕਾਤਰੋਂ, ਭਰਪੂਰ ਸਿੰਘ ਮਾਝੀ, ਜ਼ਿਲ੍ਹਾ ਆਗੂ ਮਹਿੰਦਰ ਸਿੰਘ ਮਾਝੀ, ਗੁਰਮੀਤ ਸਿੰਘ ਸਰਪੰਚ ਮਾਹਮਦਪੁਰ, ਗੁਰਪ੍ਰੀਤ ਸਿੰਘ ਛੰਨਾਂ, ਰਣਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਉਭਾਵਾਲ, ਦਰਸ਼ਨ ਸਿੰਘ ਕੂਨਰਾਂ ਤੇ ਜਸਦੀਪ ਸਿੰਘ ਬਹਾਦਰਪੁਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਾਲੇ ਇੰਟੈਲੀਜੈਂਸ ਦੇ ਮੁਲਾਜ਼ਮਾਂ ਅਤੇ ਆਪਣੇ ਹੋਰ ਪਿੱਠੂਆਂ ਰਾਹੀਂ, ਧਰਨਾਕਾਰੀਆਂ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਕੇਸ ਦਰਜ ਕੀਤੇ ਜਾਣ ਦੀਆਂ ਧਮਕੀਆਂ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸੰਘਰਸ਼ਸ਼ੀਲ ਲੋਕ ਅਜਿਹੇ ਕੇਸਾਂ ਤੋਂ ਨਹੀਂ ਡਰਦੇ। ਬੁਲਾਰਿਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸੰਘਰਸ਼ ਨਾਲ ਬਾਬਾ ਦਰਸ਼ਨ ਸਿੰਘ ਅਤੇ ਭਗਵੰਤ ਮਾਨ ਸਰਕਾਰ ਦਾ ਕੋਈ ਸਬੰਧ ਨਹੀਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨਾਂ ਅਤੇ ਆਗੂਆਂ ਨੂੰ ਆਪਣਾ ਪੜਿਆ ਵਿਚਾਰ ਲੈਣਾ ਚਾਹੀਦਾ ਤੇ ਆਪਣੀ ਸਟੇਅ ਵਾਪਸ ਲੈਣ ਲੈਣੀ ਚਾਹੀਦੀ ਹੈ। ਜਿੰਨਾ ਉਹ ਲੇਟ ਹੋਣਗੇ ਉਨ੍ਹਾਂ ਦਾ ਓਨਾਂ ਹੀ ਜ਼ਿਆਦਾ ਨੁਕਸਾਨ ਹੋਵੇਗਾ। ਅੱਜ ਪੱਕੇ ਮੋਰਚੇ ਵਿੱਚ ਸ਼ਾਮਲ ਲੋਕਾਂ ਤੇ ਸੰਗਤਾਂ ਨੂੰ ਹੋਰਨਾਂ ਤੋਂ ਇਲਾਵਾ ਮੇਜਰ ਸਿੰਘ ਬਾਲੀਆਂ, ਰਾਜਿੰਦਰ ਸਿੰਘ ਲਿੱਦੜਾਂ ਤੇ ਨਛੱਤਰ ਸਿੰਘ ਬਡਰੁੱਖਾਂ ਨੇ ਵੀ ਸੰਬੋਧਨ ਕੀਤਾ।