ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 6 ਜੁਲਾਈ
ਲੁਧਿਆਣਾ ਦੇ ਆਦਰਸ਼ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਉਥੋਂ ਦੀ ਇੱਕ ਗਲੀ ਚੋਂ ਸਿਰ ਕਟੀ ਲਾਸ਼ ਬਰਾਮਦ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਵੇਰ ਵੇਲੇ ਕੁਝ ਰਾਹਗੀਰ ਜਦ ਆਦਰਸ਼ ਨਗਰ ਚੋਂ ਲੰਘੇ ਤਾਂ ਉਨ੍ਹਾਂ ਨੇ ਸੜਕ ਦੇ ਵਿਚਕਾਰ ਪਈ ਇਕ ਬੋਰੀ ਦੇਖੀ ਅਤੇ ਕੁਝ ਹੀ ਸਮੇਂ ਵਿੱਚ ਇਲਾਕੇ ਵਿਚ ਬਦਬੂ ਫੈਲ ਗਈ। ਇਲਾਕਾ ਵਾਸੀਆਂ ਨੇ ਇਸ ਮਾਮਲੇ ਦੀ ਜਾਣਕਾਰੀ ਥਾਣਾ ਦੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਬੋਰੀ ਖੋਲੀ ਤਾਂ ਉਸ ਵਿੱਚ ਸਿਰ ਕਟੀ ਲਾਸ਼ ਮਿਲੀ ਸੀ। ਜਾਣਕਾਰੀ ਮੁਤਾਬਿਕ ਏਸੀਪੀ ਗੁਰਦੇਵ ਸਿੰਘ ਅਤੇ ਥਾਣਾ ਡਿਵੀਜ਼ਨ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿਁਤੀ ਹੈ।
ADVERTISEMENT
ADVERTISEMENT
ADVERTISEMENT