ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ, 6 ਜੁਲਾਈ
ਮਨੀਪੁਰ ਵਿੱਚ ਭਾਈਚਾਰਿਆਂ ਦੀ ਹਿੰਸਾ ਅਜੇ ਵੀ ਜਾਰੀ ਹੈ। ਇਸ ਹਿੰਸਾ ਦੇ ਕਾਰਨ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੇ ਵਿਰੋਧੀ ਮੈਂਬਰਾਂ ਨੇ ਮਨੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਦੀ ਵੀ ਮੰਗ ਕੀਤੀ ਸੀ। ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸਾਰੇ ਮੈਂਬਰ ਪਾਰਲੀਮੈਂਟ ਪੈਨਲ ਦੀ ਬੈਠਕ ਤੋਂ ਵਾਕਆਊਟ ਕਰ ਗਏ। ਸੂਤਰਾਂ ਨੇ ਜਾਣਕਾਰੀ ਮੁਤਾਬਿਕ ਦੱਸਿਆਂ ਗਿਆ ਹੈ ਕਿ ਸੂਬਿਆਂ 'ਚ ਜੇਲ ਸੁਧਾਰਾਂ 'ਤੇ ਚਰਚਾ ਕਰਨ ਲਈ ਹੋਈ ਬੈਠਕ 'ਚ ਟੀਐੱਮਸੀ ਦੇ ਡੇਰੇਕ ਓ'ਬ੍ਰਾਇਨ ਅਤੇ ਕਾਂਗਰਸ ਦੇ ਪ੍ਰਦੀਪ ਭੱਟਾਚਾਰੀਆ ਨੇ ਪੈਨਲ ਦੇ ਚੇਅਰਮੈਨ ਬ੍ਰਿਜਲਾਲ ਨੂੰ ਪੱਤਰ ਸੌਂਪਦਿਆਂ ਹੈ ਅਤੇ ਨਾਲ ਹੀ ਕਿਹਾ ਗਿਆ ਹੈ ਕਿ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਉਹ ਮਨੀਪੁਰ ਦੀ ਸਥਿਤੀ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ ਹਨ, ਇਸ ਤੋਂ ਪਹਿਲਾਂ ਵੀ ਓ ਬ੍ਰਾਇਨ ਨੇ ਬ੍ਰਿਜਲਾਲ ਨੂੰ ਪੱਤਰ ਲਿਖ ਕੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ ਮੀਟਿੰਗ ਬੁਲਾਉਣ ਦੀ ਅਪੀਲ ਵੀ ਕੀਤੀ ਗਈ ਸੀ। ਜੁਲਾਈ ਵਿਚ ਜੇਲ੍ਹ ਸੁਧਾਰਾਂ 'ਤੇ ਤਿੰਨ ਮੀਟਿੰਗਾਂ ਹੋਣੀਆਂ ਹਨ। ਮੀਟਿੰਗ ਵਿੱਚ ਚੇਅਰਮੈਨ ਸਮੇਤ ਕੁੱਲ ਸੱਤ ਮੈਂਬਰ ਸ਼ਾਮਲ ਹੋਏ ਹਨ। ਮਨੀਪੁਰ ਵਿੱਚ ਚੱਲੀ ਨਸਲੀ ਹਿੰਸਾ ਵਿੱਚ ਕਰੀਬ 120 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3000 ਤੋਂ ਵੱਧ ਲੋਕ ਜ਼ਖ਼ਮੀ ਹੋ ਚੁੱਕੇ ਹਨ।