ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 8 ਜੁਲਾਈ
ਲੁਧਿਆਣਾ ਚ ਨਿਓ ਜਨਕਪੁਰੀ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ ਹੈ, ਜਦੋਂ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਦੱਸਿਆਂ ਜਾਂਦਾ ਹੈ ਕਿ ਇਸ ਪਰਿਵਾਰ ਵਿਚ ਤਿੰਨ ਮੈਂਬਰ ਰਹਿੰਦੇ ਸਨ ਜਿਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਲੋਕਾਂ ਦੇ ਦੱਸਣ ਮੁਤਾਬਿਕ ਘਰ ਵਿਚ ਚਮਨ ਲਾਲ, ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਤੇ ਮਾਤਾ ਬਚਨ ਕੌਰ ਰਹਿੰਦੇ ਸਨ। ਮੌਕੇ 'ਤੇ ਗੱਲਬਾਤ ਕਰਦੇ ਹੋਏ ਥਾਣਾ ਸਲੇਮਟਾਬਰੀ ਮੁਖੀ ਹਰਜੀਤ ਸਿੰਘ ਨੇ ਦੱਸਿਆ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ADVERTISEMENT
ADVERTISEMENT
ADVERTISEMENT