ਬੀਬੀਐਨ ਨੈਟਵਰਕ ਪੰਜਾਬ, ਫਿਰੋਜ਼ਪੁਰ ਬਿਊਰੋ, 7 ਜੁਲਾਈ
ਫਿਰੋਜ਼ਪੁਰ ਚ ਐੱਸ ਸੀ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਹਾਸਲ ਕਰਨ ਦੇ ਨਾਲ ਹੀ ਮੁਫ਼ਤ ਬਿਜਲੀ ਲੈਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਅਜੈਬ ਸਿੰਘ ਨੇ ਦੱਸਿਆ ਹੈ ਕਿ ਦਰਖਾਸਤ ਨੰਬਰ ਯੂਆਈਡੀ ਰਾਹੀਂ ਸੰਜੀਵ ਕੁਮਾਰ ਵਾਸੀ ਗਲੀ ਬਾਬਾ ਬਾਲਕ ਨਾਥ ਮੰਦਿਰ ਸ਼ਾਂਤੀ ਨਗਰ ਸਿਟੀ ਫਿਰੋਜ਼ਪੁਰ ਨੇ ਦੱਸਿਆ ਹੈ ਕਿ ਦੋਸ਼ੀ ਦੀਪਕ ਕੁਮਾਰ ਵਾਸੀ ਸ਼ਾਂਤੀ ਨਗਰ ਸਿਟੀ ਫਿਰੋਜ਼ਪੁਰ ਨੇ ਜਾਅਲੀ ਐੱਸਸੀ ਜਾਤੀ ਦਾ ਸਰਟੀਫਿਕੇਟ ਬਣਾ ਕੇ ਮਹਿਕਮਾ ਪੰਜਾਬ ਰਾਜ ਬਿਜਲੀ ਬੋਰਡ ਤੋਂ ਮੁਫ਼ਤ ਬਿਜਲੀ ਲਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਬਾਅਦ ਪੜਤਾਲ ਮੁਕੱਦਮਾ ਦਰਜ ਰਜਿਸਟਰ ਕੀਤਾ ਹੈ। ਦੱਸ ਦਈਏ ਕਿ ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਆਈਪੀਸੀ ਤਹਿਤ ਮਾਮਲਾ ਦਰਜ ਵੀ ਕੀਤਾ ਗਿਆ ਹੈ।