ਬੀਬੀਐਨ ਨੈਟਵਰਕ ਪੰਜਾਬ, ਪਟਿਆਲਾ ਬਿਊਰੋ, 7 ਜੁਲਾਈ
ਸ਼ਿਵਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਨ 'ਤੇ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਰੀਸ਼ ਸਿੰਗਲਾ ਵੱਲੋਂ ਸ਼ੋਸਲ ਮੀਡੀਆ 'ਤੇ ਖਾਲਿਸਤਾਨੀਆਂ ਦੇ ਖਿਲਾਫ਼ ਪੋਸਟ ਪਾ ਕੇ ਭੜਕਾਉ ਬਿਆਨ ਦਿੱਤਾ ਗਿਆ ਸੀ, ਜਿਸ 'ਤੇ ਕਾਰਵਾਈ ਕਰਦਿਆਂ ਸਥਾਨਕ ਪੁਲਿਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਟਿਆਲਾ ਪੁਲਿਸ ਵੱਲੋ ਹਰੀਸ ਸਿੰਗਲਾ ਨੂੰ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸਦੇ ਚੱਲਦੇ ਜੱਜ ਵੱਲੋਂ ਹਰੀਸ਼ ਸਿਗਲਾ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ ਅਤੇ ਸਰਕਾਰ ਹਿੰਦੂਆਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਖਾਲਿਸਤਾਨ ਵਿਰੋਧੀ ਸੀ ਤੇ ਹਮੇਸ਼ਾ ਰਹਾਂਗਾ। ਉਨ੍ਹਾਂ ਕਿਹਾ ਕਿ ਸਾਰੀ ਗੱਲ ਮਹਾਰਾਸ਼ਟਰ ਮੁੱਖ ਮੰਤਰੀ ਸ਼ਿੰਦੇ ਦੇ ਧਿਆਨ ‘ਚ ਹੈ। ਦੱਸ ਦਈਏ ਕਿ ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਹੈ।