ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ, 10 ਜੁਲਾਈ
ਇਸ ਸਾਲ ਦੇ ਜੁਲਾਈ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਨਾਲ ਹੀ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਵੀ ਭਾਰੀ ਮੀਂਹ ਪੈ ਰਿਹਾ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਦੱਸਿਆਂ ਜਾਂਦਾ ਹੈ ਕਿ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਵੀ ਸੰਭਾਵਨਾ ਨਹੀਂ ਹੈ ਅਤੇ ਇਹ ਵੀ ਕਿਹਾ ਜਾਦਾ ਕਿ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦਾ ਦੌਰ ਜਾਰੀ ਰਹੇਗਾ, ਨਾਲ ਮੈਦਾਨੀ ਇਲਾਕਿਆਂ 'ਚ ਬਾਰਿਸ਼ ਦੀ ਤੀਬਰਤਾ ਅੱਜ ਤੋਂ ਘੱਟ ਹੋਣ ਦੀ ਸੰਭਾਵਨਾ ਵੀ ਹੈ। ਜਾਣਕਾਰੀ ਦੇ ਮੁਤਾਬਿਕ ਭਾਰਤੀ ਮੌਸਮ ਵਿਭਾਗ ਨੇ ਦਿੱਲੀ, ਉੱਤਰਾਖੰਡ, ਰਾਜਸਥਾਨ, ਪੰਜਾਬ ਅਤੇ ਜੰਮੂ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਕਾਰਨ ਦਿੱਲੀ ਵਿੱਚ ਕਈ ਥਾਵਾਂ ਤੇ ਪਾਣੀ ਭਰਨ ਦਾ ਸਾਹਮਣਾ ਕਰ ਰਹੀਆਂ ਹਨ। ਇਸ ਤੋਂ ਬਾਅਦ ਮੀਂਹ ਦੀ ਤੀਬਰਤਾ ਘੱਟ ਜਾਵੇਗੀ ਪਰ ਭਾਰੀ ਮੀਂਹ ਜਾਰੀ ਰਹੇਗਾ। ਜੇਕਰ ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਅਗਲੇ 24 ਘੰਟਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਦਸੀ ਗਈ ਹੈ।