ADVERTISEMENT
ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 11 ਜੁਲਾਈ
ਬਠਿੰਡਾ ਕੇਂਦਰੀ ਜੇਲ੍ਹ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦੇਰ ਰਾਤ ਅਚਾਨਕ ਤਬੀਅਤ ਖਰਾਬ ਹੋ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਤੋਂ ਪੀੜਤ ਸੀ ਅਤੇ ਹੁਣ ਬੁਖਾਰ ਨਾ ਉਤਰਨ ਦੇ ਕਾਰਨ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਕਾਲਜ ਦੇ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਇੱਕ ਚੁਣੀ ਟੀਮ 24 ਘੰਟੇ ਬਿਸ਼ਨੋਈ ਦਾ ਇਲਾਜ ਕਰ ਰਹੀ ਹੈ ਅਤੇ ਨਾਲ ਹੀ ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਾਣ ਤੋਂ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਚੁੱਕੀਆਂ ਹਨ। ਜਿਸਦੇ ਕਾਰਨ ਹੀ ਪੁਲਿਸ ਦਿਨ-ਰਾਤ ਉਸ 'ਤੇ ਨਜ਼ਰ ਰੱਖ ਰਹੀ ਹੈ।
ADVERTISEMENT
ADVERTISEMENT
Mrr j eho ja gangster, jo lokan de putt marda.