ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 13 ਜੁਲਾਈ
ਪਿੰਡ ਭੰਡਾਲ ਨੇੜੇ ਇੱਕ ਤੇਜ਼ ਰਫ਼ਤਾਰ ਸਕੂਟੀ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਅਨੁਸਾਰ ਵਿਰਕ ਵਾਸੀ ਦਿਲਬਾਗ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਜਸਪਾਲ ਆਪਣੇ ਮੋਟਰਸਾਇਕਲ ’ਤੇ ਪਿੰਡ ਭੋਜਰਾਜ ਤੋਂ ਘਰ ਜਾ ਰਹੀ ਸੀ ਤਾਂ ਪਿੰਡ ਭੰਡਾਲ ਨੇੜੇ ਪੁੱਜਣ ’ਤੇ ਇਕ ਤੇਜ਼ ਰਫਤਾਰ ਸਕੂਟੀ ਨੇ ਲਾਹਪ੍ਰਵਾਹੀ ਨਾਲ ਗਲਤ ਸਾਈਡ ਤੋਂ ਆ ਕੇ ਉਸ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜਸਪਾਲ ਗੰਭੀਰ ਜ਼ਖ਼ਮੀ ਹੋ ਗਿਆ। ਦੱਸ ਦੇਈਏ ਕਿ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਐਸਆਈ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮ ਸਕੂਟੀ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।