ADVERTISEMENT
ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 15 ਜੁਲਾਈ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਵਾੜ ਦੇ ਸਾਹਮਣੇ ਫੜ ਲਿਆ ਗਿਆ ਹੈ। ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਇਹ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਮੀਰਪੁਰਾ ਨੇੜੇ ਫੜਿਆ ਗਿਆ ਪਾਕਿਸਤਾਨੀ ਨਾਗਰਿਕ ਅਣਜਾਣੇ ਵਿੱਚ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ। ਉਸ ਨੂੰ ਮਨੁੱਖੀ ਆਧਾਰ 'ਤੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਸੈਕਟਰ ਵਿੱਚ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਬੀਐਸਐਫ ਨੇ ਕਿਹਾ ਹੈ ਕਿ ਉਸ ਕੋਲੋਂ ਕੁਝ ਵੀ ਇਤਰਾਜ਼ਯੋਗ ਬਰਾਮਦ ਨਹੀਂ ਹੋਇਆ ਹੈ ਅਤੇ ਨਾਲ ਹੀ ਸੀਮਾ ਸੁਰੱਖਿਆ ਬਲ ਨੇ ਫਿਰ ਪਾਕਿਸਤਾਨ ਰੇਂਜਰਾਂ ਨਾਲ ਸੰਪਰਕ ਕੀਤਾ ਅਤੇ ਵਿਰੋਧ ਵੀ ਦਰਜ ਕਰਵਾਇਆ ਗਿਆ ਹੈ।
ADVERTISEMENT
ADVERTISEMENT