ਬੀਬੀਐਨ ਨੈਟਵਰਕ ਪੰਜਾਬ, ਫਿਰੋਜ਼ਪੁਰ ਬਿਊਰੋ, 15 ਜੁਲਾਈ
ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਪਿੰਡ ਮੋਤੀ ਵਾਲਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ-ਪੁੱਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 5 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੁਰੂਹਰਸਹਾਏ ਦੇ ਏ.ਐਸ.ਆਈ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕੁਲਬੀਰ ਸਿੰਘ ਵਾਸੀ ਮੋਤੀ ਵਾਲਾ ਨੇ ਦੱਸਿਆ ਕਿ ਉਸ ਨੇ ਜ਼ਮੀਨ ਠੇਕੇ 'ਤੇ ਲਈ ਸੀ ਅਤੇ ਉਸ ਦੀ ਜ਼ਮੀਨ ਦੇ ਨਾਲ ਹੀ ਦੋਸ਼ੀ ਬਿੱਟੂ ਦੀ ਜ਼ਮੀਨ ਵੀ ਹੈ ਅਤੇ ਕੁਝ ਸਮਾਂ ਪਹਿਲਾਂ ਦੋਸ਼ੀਆਂ ਨੇ ਉਸ ਦੀ ਜ਼ਮੀਨ 'ਚ ਲੱਗੇ ਮੋਟਰ ਵਾਲੇ ਕਮਰੇ ਦੇ ਤਾਲੇ ਤੋੜ ਦਿੱਤੇ ਅਤੇ ਅੰਦਰੋਂ ਸਾਮਾਨ ਚੋਰੀ ਕਰ ਲਿਆ ਸੀ ਅਤੇ ਇਹ ਵੀ ਦੱਸਿਆ ਜਾਦਾ ਹੈ ਕਿ ਜਦੋਂ ਉਹ ਆਪਣੇ ਪਿਤਾ ਨਾਲ ਠੇਕੇ 'ਤੇ ਲਈ ਗਈ ਜ਼ਮੀਨ ਦੀ ਬਿਜਾਈ ਕਰਨ ਲਈ ਟਰੈਕਟਰ 'ਤੇ ਜਾ ਰਿਹਾ ਸੀ ਤਾਂ ਉਕਤ ਦੁਸ਼ਮਣੀ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਹੈ। ਜਿਸ ਤੋਂ ਬਾਅਦ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।