ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 17 ਜੁਲਾਈ
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਲੱਗ ਗਈਆਂ ਹੈ। ਜਾਣਕਾਰੀ ਮੁਤਾਬਿਕ ਪੰਜਾਬ 'ਚ ਮਾਨਸੂਨ ਦੇ ਵਿਚਾਲੇ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਅਤੇ ਲੁਧਿਆਣਾ ਦੇ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ ਜਿਵੇਂ ਕਿ ਮਾਨਸਾ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਦੇ ਵਿਚਕਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਬਿਜਲੀ ਡਿੱਗਣ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ।
ADVERTISEMENT
ADVERTISEMENT
ADVERTISEMENT