ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 17 ਜੁਲਾਈ
ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਦੇ ਹੀ ਰਹਿਣ ਵਾਲੇ ਨੌਜਵਾਨ ਨੇ ਨਾਬਾਲਗ ਨੂੰ ਡਰਾ ਧਮਕਾ ਕੇ ਬਲਾਤਕਾਰ ਕਰਦਾ ਰਿਹਾ। ਜਾਣਕਾਰੀ ਮੁਤਾਬਿਕ ਪੀੜਤਾ ਦੇ ਪਿਤਾ ਨੇ ਦੱਸਿਆ ਹੈ ਕਿ ਉਸ ਦੀ ਬੇਟੀ ਪਿਛਲੇ ਕੁਝ ਦਿਨਾਂ ਤੋਂ ਡਰੀ ਹੋਈ ਸੀ। ਜਦੋਂ ਉਸ ਦੀ ਮਾਂ ਨੇ ਉਸ ਤੋਂ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਕੂਲ ਜਾਂਦੀ ਸੀ ਤਾਂ ਰਸਤੇ ਵਿਚ ਦੋਸ਼ੀ ਉਸ ਨਾਲ ਛੇੜਛਾੜ ਕਰਦਾ ਸੀ। ਜਦੋਂ ਉਸ ਦੇ ਪਰਿਵਾਰਕ ਮੈਂਬਰ ਘਰੋਂ ਬਾਹਰ ਜਾਂਦੇ ਸਨ ਤਾਂ ਮੁਲਜ਼ਮ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਸੀ ਅਤੇ ਦੱਸ ਦੇਈਏ ਕਿ ਇਹ ਸਿਲਸਿਲਾ ਲਗਾਤਾਰ ਚੱਲਦਾ ਰਿਹਾ ਹੈ। ਤੇ ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਉਸ ਦੀ ਬੇਟੀ ਗਰਭਵਤੀ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਅਧਿਕਾਰੀ ਇੰਸਪੈਕਟਰ ਪੁਸ਼ਪਾ ਦੇਵੀ ਨੇ ਦੱਸਿਆ ਹੈ ਕਿ ਮੁਲਜ਼ਮ ਸਾਜਨ ਮਸੀਹ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।