ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 17 ਜੁਲਾਈ
ਸ੍ਰੀ ਅੰਮ੍ਰਿਤਸਰ ਸਾਹਿਬ ਥਾਣਾ ਸਦਰ ਅਧੀਨ ਪੈਂਦੇ ਇਲਾਕੇ ਇੰਦਰਾ ਕਲੋਨੀ ਦੀ ਗਲੀ ਚ ਲੁਟੇਰਿਆਂ ਨੇ ਘਰ 'ਚ ਦਾਖਲ ਹੋ ਕੇ ਬਜ਼ੁਰਗ ਦਾ ਕਤਲ ਕਰ ਦਿੱਤਾ ਹੈ। ਬਜ਼ੁਰਗ ਵਿਅਕਤੀ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੁਟੇਰੇ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ। ਬਜ਼ੁਰਗ ਦੀ ਪਛਾਣ ਗੁਲਸ਼ਨ ਸਿੰਘ ਸੋਢੀ ਵਜੋਂ ਵੀ ਹੋਈ ਹੈ। ਮ੍ਰਿਤਕ ਬਜ਼ੁਰਗ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ 'ਚੋਂ ਇਕ ਪਠਾਨਕੋਟ ਅਤੇ ਇਕ ਚੰਡੀਗੜ੍ਹ 'ਚ ਵਿਆਹੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਵੀ ਕੀਤੀ, ਜਿਸ 'ਚ ਪਤਾ ਲੱਗਾ ਹੈ ਕਿ ਚਾਰ ਲੁਟੇਰੇ ਘਰ ਦੇ ਅੰਦਰ ਦਾਖਲ ਹੋਏ ਹਨ ਅਤੇ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਲੁਟੇਰਿਆਂ ਨੇ ਘਰ 'ਚੋਂ ਕੁਝ ਲੁੱਟਿਆ ਹੈ ਜਾਂ ਨਹੀਂ। ਫਿਲਹਾਲ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।