ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 18 ਜੁਲਾਈ
ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾਂਦਾ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਹੀ ਰਹਿ ਗਈਆਂ ਹਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ 'ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਿਤ ਖਰਚਾ ਆਉਣ ਦੀ ਵੀ ਸੰਭਾਵਨਾ ਹੈ, ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਨੂੰ 73 ਕਰੋੜ ਰੁਪਏ ਦੇ ਖਰਚਿਆਂ ਨੂੰ ਘਟਾ ਕੇ 90 ਕਰੋੜ ਰੁਪਏ ਦੀ ਆਮਦਨ ਅਤੇ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।