ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 18 ਜੁਲਾਈ
ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤੀ ਹਵਾਈ ਸੈਨਾ ਦੀ ਇੱਕ ਮਹਿਲਾ ਅਧਿਕਾਰੀ ਨਾਲ ਕੁੱਟਮਾਰ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਦਸਿਆ ਗਿਆ ਹੈ ਕਿ ਮੁਲਜ਼ਮ ਦੀ ਪਛਾਣ ਮੱਖਣ ਸਿੰਘ ਵਜੋਂ ਹੀ ਹੋਈ ਹੈ। ਉਹ ਚੋਰੀ ਦੀ ਨੀਅਤ ਨਾਲ ਅਧਿਕਾਰੀ ਦੇ ਘਰ ਦਾਖਲ ਹੋਇਆ ਸੀ ਅਤੇ ਅਧਿਕਾਰੀ ਆਪਣੇ ਕਮਰੇ ਵਿੱਚ ਸੌਂ ਰਹੀ ਸੀ ਜਦੋਂ ਉਸਨੇ ਰੌਲਾ ਪਾਇਆ। ਤਾਂ ਇਸੇ ਦੌਰਾਨ ਹੀ ਮੱਖਣ ਸਿੰਘ ਨੇ ਸਕੁਐਡਰਨ ਲੀਡਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਮਹਿਲਾ ਅਧਿਕਾਰੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੱਲਦਿਆਂ ਦੱਸਿਆ ਹੈ ਕਿ ਮੁਲਜ਼ਮ ਨੂੰ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਐਸਪੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਦੋਸ਼ੀ ਪੀੜਤਾ ਦੇ ਘਰ ਦੇ ਕੋਲ ਹੀ ਰਹਿੰਦਾ ਹੈ।