ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 19 ਜੁਲਾਈ
ਗੁਰਦਾਸਪੁਰ ਦੇ ਪਹਾੜੀ ਇਲਾਕਿਆਂ 'ਚ ਲਗਾਤਾਰ ਮੀਂਹ ਕਾਰਨ ਨਦੀਆਂ-ਨਾਲਿਆਂ 'ਚ ਪਾਣੀ ਦਾ ਪੱਧਰ ਵਧ ਗਿਆ ਹੈ। ਜਾਣਕਾਰੀ ਮੁਤਾਬਕ ਦੱਸਿਆ ਡਰੇਨ ਵਿਭਾਗ ਦੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਸਾਰੇ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਆਲੇ-ਦੁਆਲੇ 8 ਵਜੇ ਮਕੌੜਾ ਪੋਰਟ ਪਰ ਢਾਈ ਲੱਖ ਕਿਊਸਿਕ ਤੋਂ ਵੱਧ ਪਾਣੀ ਵੀ ਮਾਪਿਆ ਗਿਆ ਹੈ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਉੱਜ ਦਰਿਆ ਚੋਂ ਪਾਣੀ ਛੱਡਣ ਬਾਰੇ ਦੱਸਿਆਂ ਕਿ ਇਹ ਸਵੇਰੇ 8 ਵਜੇ ਮਕੌੜਾ ਪੱਤਣ ਨੇੜੇ ਰਾਵੀ ਵਿੱਚ ਪਹੁੰਚੇਗੀ ਅਤੇ 2 ਘੰਟੇ ਬਾਅਦ ਧਰਮਕੋਟ, ਡੇਰਾ ਬਾਬਾ ਨਾਨਕ ਪਹੁੰਚੇਗੀ। ਦੱਸ ਦੇਈਏ ਕਿ ਡੀਸੀ ਨੇ ਦਰਿਆ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਦੂਰ ਰਹਿਣ ਅਤੇ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਸਥਾਨ 'ਤੇ ਲੈ ਜਾਣ ਲਈ ਵੀ ਸੁਚੇਤ ਕੀਤਾ ਗਿਆ ਹੈ। ਕਿਸੇ ਵੀ ਹੜ੍ਹ ਵਰਗੀ ਸਥਿਤੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ ਜਾਂ ਫਲੱਡ ਕੰਟਰੋਲ ਰੂਮ ਨੰਬਰ 01874-266376 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।