ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ, 20 ਜੁਲਾਈ
ਉੱਤਰ-ਪੂਰਬ 'ਚ ਸਥਿਤ ਮਨੀਪੁਰ ਸੂਬੇ 'ਚ ਢਾਈ ਮਹੀਨਿਆਂ ਤੋਂ ਵੱਧ ਸਮੇਂ ਤੋਂ ਜਾਤੀ ਹਿੰਸਾ ਨੂੰ ਲੈ ਕੇ ਇਕ ਵੀਡੀਓ ਸਾਹਮਣੇ ਆਈ ਹੈ। ਜਿਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਿਕ ਦੱਸਿਆਂ ਕਿ ਇਸ ਵੀਡੀਓ 'ਚ ਦੋ ਔਰਤਾਂ ਸੜਕ 'ਤੇ ਨੰਗੀਆਂ ਘੁੰਮਦੀਆਂ ਦਿਖਾਈ ਦੇ ਰਹੀਆਂ ਹਨ ਅਤੇ ਇਹ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ 'ਚ ਰੋਸ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਪੱਤਰ ਲਿਖ ਕੇ ਤਿੰਨ ਕਦਮ ਚੁੱਕਣ ਦੀ ਮੰਗ ਵੀ ਕੀਤੀ ਗਈ ਹੈ। ਮਨੀਪੁਰ ਦੇ ਮੁੱਖ ਮੰਤਰੀ ਮੈਨੂੰ ਰਾਜ ਦਾ ਦੌਰਾ ਕਰਨ ਦੀ ਇਜਾਜ਼ਤ ਦੇਣ ਤਾਂ ਜੋ ਮੈਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲ ਕਰ ਸਕਾਂ। ਮੈਂ ਇੱਕ ਤੱਥ ਖੋਜ ਰਿਪੋਰਟ ਸਰਕਾਰ ਨੂੰ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਸਾਰੇ ਮਾਮਲਿਆਂ 'ਤੇ ਕਾਰਵਾਈ ਕੀਤੀ ਜਾ ਸਕੇ।