ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 20 ਜੁਲਾਈ
ਬਠਿੰਡਾ ਦੀ ਇੱਕ ਲੜਕੀ ਨੂੰ ਵਿਦੇਸ਼ ਭੇਜਣ ਦੇ ਝਾਂਸੇ ਵਿੱਚ 14 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਣਕਾਰੀ ਮੁਤਾਬਿਕ ਰਮਨਦੀਪ ਸ਼ਰਮਾ ਵਾਸੀ ਜੋਗੀ ਨਗਰ ਬਠਿੰਡਾ ਨੇ ਦੱਸਿਆ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦੀ ਸੀ ਅਤੇ ਦੱਸ ਦਈਏ ਕਿ ਇਸ ਦੇ ਲਈ ਉਸ ਨੇ ਮੁਲਜ਼ਮ ਪਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਵਾਸੀ ਮੁਗਦਪੁਰ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਪਰਕ ਕੀਤਾ। ਉਸ ਨੇ ਸ਼ਹਿਰ ਵਿੱਚ ਇਮੀਗ੍ਰੇਸ਼ਨ ਸੈਂਟਰ ਖੋਲ੍ਹਿਆ ਹੋਇਆ ਸੀ। ਪੀੜਤ ਮੁਤਾਬਕ ਦੋਸ਼ੀ ਭਰਾਵਾਂ ਨੇ ਉਸ ਨੂੰ ਪੁਰਤਗਾਲ ਭੇਜਣ ਦਾ ਵਾਅਦਾ ਵੀ ਕੀਤਾ ਅਤੇ ਉਹਨਾ ਨੇ ਕਿਹਾ ਸੀ ਕਿ ਉਸ ਨੂੰ ਉੱਥੇ ਭੇਜ ਕੇ ਵਰਕ ਪਰਮਿਟ ਦਿਵਾ ਦੇਣਗੇ। ਪੀੜਤਾ ਨੇ ਦੱਸਿਆ ਕਿ ਉਹ ਨੇ ਜਾਲ 'ਚ ਆ ਕੇ, ਵੱਖ-ਵੱਖ ਕਿਸ਼ਤਾਂ 'ਚ 14 ਲੱਖ ਰੁਪਏ ਦੇ ਦਿੱਤੇ। ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਪੁਰਤਗਾਲ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਭਰਾਵਾਂ ਪਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਨੇ ਉਸ ਨਾਲ 14 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।