ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 21 ਜੁਲਾਈ
ਪੰਜਾਬ ਅਤੇ ਹਰਿਆਣਾ 'ਚ ਮਾਨਸੂਨ ਦੀ ਬਾਰਿਸ਼ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਪਵੇਗਾ। ਦੱਸ ਦਈਏ ਕਿ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਉੱਤਰੀ ਹਰਿਆਣਾ ਦੇ ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਕੱਲ੍ਹ ਤੇ ਦਿਨ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ 'ਚ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ ਅਤੇ ਨਾਲ ਹੀ ਹਰਿਆਣਾ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੜ੍ਹਾਂ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਜਦੋਂ ਤੋਂ ਪੰਜਾਬ ਵਿੱਚ ਮਾਨਸੂਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੁਣ ਤੱਕ ਕੁੱਲ 734.1 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਮੌਸਮੀ ਬਰਸਾਤ 126 ਫੀਸਦੀ ਤੋਂ ਵੱਧ ਦਰਜ ਕੀਤੀ ਗਈ ਹੈ। ਬੀਤੇ ਦਿਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਲਈ ਮੌਸਮ ਦਾ ਬੁਲੇਟਿਨ ਜਾਰੀ ਕੀਤਾ ਹੈ।