ਬੀਬੀਐਨ ਨੈਟਵਰਕ ਪੰਜਾਬ, ਫਰੀਦਕੋਟ ਬਿਊਰੋ, 21 ਜੁਲਾਈ
ਆਈਜੀ ਦੇ ਨਾਂ ’ਤੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ 7 ਨਵੰਬਰ 2019 ਨੂੰ ਪਿੰਡ ਕੋਟਸੁਖੀਆ ਵਿੱਚ ਡੇਰਾ ਬਾਬਾ ਹਰਕਾ ਦਾਸ ਦੇ ਮੁਖੀ ਸੰਤ ਬਾਬਾ ਦਿਆਲ ਸਿੰਘ ਦੇ ਕਤਲ ਕੇਸ ਵਿੱਚ ਵਿਜੀਲੈਂਸ ਕੋਲ ਮਾਮਲਾ ਦਰਜ ਕਰਾਇਆ ਸੀ, ਦੱਸ ਦਈਏ ਕਿ ਮੁੱਖ ਦੋਸ਼ੀ ਸੰਤ ਜਰਨੈਲ ਦਾਸ ਨੇ ਪੁਲਿਸ ਅਧਿਕਾਰੀਆਂ ਨੂੰ ਇੱਕ ਦਰਖਾਸਤ ਦਿੱਤੀ ਸੀ, ਜਿਸ ਦੀ ਜਾਂਚ ਵਿੱਚ ਉਸਨੂੰ ਬੇਕਸੂਰ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਜਰਨੈਲ ਸਿੰਘ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਨਾਲ ਹੀ ਜਿਸ ਤੋਂ ਬਾਅਦ ਉਕਤ ਮਾਮਲੇ ਦੀ ਮੁੜ ਜਾਂਚ ਲਈ ਆਈਜੀ ਫਰੀਦਕੋਟ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ। ਡੀਐਸਪੀ ਸੁਸ਼ੀਲ ਕੁਮਾਰ ਅਤੇ ਐਸਆਈ ਖੇਮ ਚੰਦ ਪਰਾਸ਼ਰ ਨੇ ਜਸਵਿੰਦਰ ਸਿੰਘ ਨਾਂ ’ਤੇ ਆਈਜੀ ਫਰੀਦਕੋਟ ਤੋਂ 50 ਲੱਖ ਰੁਪਏ ਦੀ ਮੰਗ ਵੀ ਕੀਤੀ ਹੈ। ਅਤੇ 35 ਲੱਖ ਰੁਪਏ ਵਿੱਚ ਸੌਦਾ ਤੈਅ ਹੋਇਆ ਸੀ। ਜਿਸ ਵਿੱਚੋਂ 20 ਲੱਖ ਰੁਪਏ ਵੀ ਤਿੰਨੇ ਪੁਲੀਸ ਮੁਲਾਜ਼ਮਾਂ ਨੇ ਉਸ ਕੋਲੋਂ ਖੋਹ ਲਏ।