ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 23 ਜੁਲਾਈ
ਇਕ ਮਾਮਲੇ ਵਿੱਚ ਚਾਰ ਅਣਪਛਾਤੇ ਵਿਅਕਤੀ ਘਰ ਵਿੱਚ ਵੜ ਕੇ ਇੱਕ ਔਰਤ ਦੀ ਕੁੱਟਮਾਰ ਕਰਕੇ ਫਰਾਰ ਹੋ ਗਏ ਹਨ। ਜਾਣਕਾਰੀ ਮੁਤਾਬਿਕ ਹਰਦੀਪ ਸਿੰਘ ਵਾਸੀ ਰਾਮਪੁਰਾ ਮੰਡੀ ਨੇ ਦੱਸਿਆ ਕਿ ਤਿੰਨ- ਚਾਰ ਅਣਪਛਾਤੇ ਵਿਅਕਤੀ ਉਸ ਦੇ ਘਰ ਅੰਦਰ ਦਾਖਲ ਹੋ ਕੇ ਪਤਨੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਦੋਂ ਉਹ ਆਪਣੇ ਕੰਮ ਤੋਂ ਘਰ ਪਰਤਿਆ ਤਾਂ ਉਸ ਨੇ ਆਪਣੀ ਪਤਨੀ ਨੂੰ ਗੰਭੀਰ ਹਾਲਤ ਵਿਚ ਪਿਆ ਦੇਖਿਆ। ਦੱਸ ਦੇਈਏ ਕਿ ਉਹ ਉਨ੍ਹਾਂ ਲੋਕਾਂ ਨੂੰ ਨਹੀਂ ਜਾਣਦੀ ਜਿਨ੍ਹਾਂ ਨੇ ਉਸ 'ਤੇ ਹਮਲਾ ਕੀਤਾ ਅਤੇ ਕਿਸ ਦੁਸ਼ਮਣੀ ਦੇ ਕਾਰਨ ਉਸ ਨੇ ਲੜਾਈ ਕੀਤੀ ਹੈ ਅਤੇ ਬਲਵੀਰ ਸਿੰਘ ਵਾਸੀ ਪਿੰਡ ਲਹਿਰੀ ਨੇ ਦੱਸਿਆ ਕਿ 19 ਜੁਲਾਈ ਨੂੰ ਮੁਲਜ਼ਮ ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਗੱਗੂ ਸਿੰਘ , ਸ਼ਮਸ਼ੇਰ ਸਿੰਘ ਵਾਸੀ ਪਿੰਡ ਲਹਿਰੀ ਅਤੇ ਚਾਰ ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਉਸਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।