ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 24 ਜੁਲਾਈ
ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਬੰਦ ਕੀਤੀ ਗਈ ਸੀ, ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਨੂੰ ਮੁੜ ਸ਼ੁਰੂ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਮ ਨੂੰ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਦੱਸ ਦਈਏ ਕਿ ਡੀਸੀ ਨੇ ਸੰਕੇਤ ਦਿੱਤੇ ਸਨ ਕਿ ਹਾਲਾਤ ਆਮ ਵਾਂਗ ਹੋਣ 'ਤੇ ਨੂੰ ਯਾਤਰਾ ਵੀ ਸ਼ੁਰੂ ਕੀਤੀ ਜਾ ਸਕਦੀ ਹੈ, ਅਜਿਹੇ 'ਚ ਜੇਕਰ ਮੌਸਮ ਸਾਫ ਰਹਿੰਦਾ ਹੈ ਅਤੇ ਨਦੀ 'ਚ ਪਾਣੀ ਦਾ ਪੱਧਰ ਆਮ ਰਹਿੰਦਾ ਹੈ ਤਾਂ ਯਾਤਰਾ ਜਲਦ ਸ਼ੁਰੂ ਹੋ ਸਕਦੀ ਹੈ। ਜਾਣਕਾਰੀ ਮੁਤਾਬਿਕ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਯਾਤਰਾ ਮੁੜ ਸ਼ੁਰੂ ਕਰਨ ਸਬੰਧੀ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ। ਡੀਸੀ ਨੇ ਲੈਂਡ ਪੋਰਟ ਅਥਾਰਟੀ, ਬੀਐਸਐਫ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਜਾਇਜ਼ਾ ਲੈਣ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦਾ ਦੌਰਾ ਦੋ ਹੋਰ ਦਿਨਾਂ ਲਈ ਮੁਲਤਵੀ ਕਰ ਦਿੱਤਾ। ਦੂਜੇ ਪਾਸੇ ਲਾਂਘੇ ਨੂੰ ਹੋਏ ਨੁਕਸਾਨ ਬਾਰੇ ਬੀਐਸਐਫ ਰਾਹੀਂ ਪਾਕਿਸਤਾਨੀ ਅਥਾਰਟੀ ਤੋਂ ਰਿਪੋਰਟ ਵੀ ਮੰਗੀ ਗਈ ਹੈ। ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।