ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 24 ਜੁਲਾਈ
ਸਕੁਐਡਰਨ ਲੀਡਰ ਅਰਸ਼ਿਤਾ ਜੈਸਵਾਲ ਦੀ ਪੰਚਕੂਲਾ ਦੇ ਆਰਮੀ ਕਮਾਂਡ ਹਸਪਤਾਲ ਵਿੱਚ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮੁਤਾਬਕ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਨੇ ਦੱਸਿਆਂ ਕਿ ਸ਼ਾਮ ਕਰੀਬ 6:30 ਵਜੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੱਸ ਦੇਈਏ ਕਿ ਪੰਜਾਬ ਦੇ ਪਠਾਨਕੋਟ ਜ਼ਿਲੇ ਵਿੱਚ ਉਸਦੀ ਸਰਕਾਰੀ ਰਿਹਾਇਸ਼ 'ਤੇ ਇੱਕ ਮੈੱਸ ਕਰਮਚਾਰੀ ਦੁਆਰਾ ਹਮਲਾ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਮਹਿਲਾ ਅਧਿਕਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ, ਭਾਰਤੀ ਹਵਾਈ ਸੈਨਾ ਦੇ ਇੱਕ ਅਧਿਕਾਰੀ ਨੂੰ ਗੰਭੀਰ ਸੱਟਾਂ ਲੱਗੀਆਂ ਨਾਲ ਹੀ ਦੋਸ਼ੀ ਅਧਿਕਾਰੀ ਦੇ ਘਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵੀ ਦਾਖਲ ਹੋਏ ਸਨ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪਠਾਨਕੋਟ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।