ਬੀਬੀਐਨ ਨੈਟਵਰਕ ਪੰਜਾਬ, ਪਟਿਆਲਾ ਬਿਊਰੋ, 24 ਜੁਲਾਈ
ਸ਼੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ 'ਚ ਤਾਇਨਾਤ ਅੱਤਵਾਦ ਵਿਰੋਧੀ ਦਸਤਾ (ATS) ਦੇ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ ਘਟਨਾ ਰਾਤ 10 ਵਜੇ ਵਾਪਰੀ ਅਤੇ ਮ੍ਰਿਤਕ ਦੀ ਪਛਾਣ ਜੰਗਾ ਸਿੰਘ ਉਮਰ ਕਰੀਬ 26 ਸਾਲ ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਸ਼ਹੀਦ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜੰਗਾ ਸਿੰਘ ਨੂੰ ਏ.ਕੇ.-47 ਦੀ ਗੋਲੀ ਲੱਗੀ, ਜਿਸਦੇ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਕਰੀਬ ਇਕ ਸਾਲ ਪਹਿਲਾਂ ਸ਼੍ਰੀ ਕਾਲੀ ਮਾਤਾ ਮੰਦਰ 'ਚ ਹੋਈ ਹਿੰਸਾ ਤੋਂ ਬਾਅਦ ਇੱਥੇ ਪੁਲਿਸ ਦਾ ਸਖਤ ਪਹਿਰਾ ਲਗਾਇਆ ਗਿਆ ਸੀ। ਮੰਦਰਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਏ.ਟੀ.ਐਸ. ਫੋਰਸ ਵੀ ਤਾਇਨਾਤ ਸੀ।
ADVERTISEMENT
ADVERTISEMENT
ADVERTISEMENT