ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅਮ੍ਰਿੰਤਸਰ ਸਾਹਿਬ ਬਿਊਰੋ, 24 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ਤੇਜਵੀਰ ਸਿੰਘ ਦੇ ਕਹਿਣ 'ਤੇ ਪੁਲਿਸ ਨੇ 30 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਿਕ ਦਸਿਆ ਹੈ ਕਿ ਗੁਰਦੀਪ ਸਿੰਘ ਤੇਜਬੀਰ ਸਿੰਘ ਦੇ ਕਹਿਣ ’ਤੇ ਹੈਰੋਇਨ ਦੀ ਤਸਕਰੀ ਕਰਦਾ ਸੀ। ਪਤਾ ਲੱਗਾ ਹੈ ਕਿ ਗੁਰਜੀਤ ਸਿੰਘ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਵੀ ਹਨ। ਦੱਸ ਦੇਈਏ ਕਿ ਸੀਆਈਏ ਸਟਾਫ ਨੇ ਹਾਊਸਿੰਗ ਬੋਰਡ ਕਲੋਨੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਨਾਲ ਹੀ ਮੁਲਜ਼ਮਾਂ ਦੇ ਕਬਜ਼ੇ ’ਚੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਤੋਂ ਬਾਅਦ ਤੇਜਬੀਰ ਸਿੰਘ ਸਾਲ 2021 ਵਿੱਚ ਮਾਰੇ ਗਏ ਬਦਨਾਮ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਬਹੁਤ ਕਰੀਬੀ ਸਨ। ਦੱਸ ਦੇਈਏ ਕਿ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਤੇਜਬੀਰ ਸਿੰਘ ਗਿੱਲ ਦੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਿੱਧੇ ਸਬੰਧ ਹਨ।