ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਮੁਕਤਸਰ ਸਾਹਿਬ ਬਿਊਰੋ, 24 ਜੁਲਾਈ
ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮੁਤਾਬਕ ਲੰਬੀ ਦੇ ਪੰਜਾਵਾ ਰੋਡ 'ਤੇ 9 ਵਜੇ ਕਿਸੇ ਅਣਪਛਾਤੇ ਵਾਹਨ ਨੇ ਮੰਡੀ ਤੋਂ ਸਾਮਾਨ ਲੈ ਕੇ ਜਾ ਰਹੇ ਬਾਈਕ 'ਤੇ ਆ ਰਹੇ ਤਿੰਨ ਮਜ਼ਦੂਰਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਤਿੰਨਾਂ ਦੀ ਮੌਤ ਹੋ ਗਈ ਹੈ। ਇਹ ਤਿੰਨੋਂ ਮਜ਼ਦੂਰ ਪਿੰਡ ਪੰਜਾਵਾ ਵਿੱਚ ਸਥਿਤ ਧਾਗਾ ਫੈਕਟਰੀ ਵਿੱਚ ਕੰਮ ਕਰਦੇ ਸਨ। ਦੱਸ ਦੇਈਏ ਕਿ ਇਸੇ ਤਰ੍ਹਾਂ ਬਠਿੰਡਾ-ਮਲੋਟ ਮੁੱਖ ਮਾਰਗ ’ਤੇ ਕੈਂਟਰ ਅਤੇ ਬੋਲੈਰੋ ਗੱਡੀ ਦੀ ਟੱਕਰ ’ਚ ਦੋ ਵਿਆਕਤੀਆ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਦੂਜੇ ਪਾਸੇ ਜ਼ਖਮੀ ਨੂੰ ਮਲੋਟ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੋਂ ਡਾਕਟਰਾਂ ਨੇ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਹੈ।
ADVERTISEMENT
ADVERTISEMENT
ADVERTISEMENT