ADVERTISEMENT
ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 28 ਜੁਲਾਈ
ਮੌੜ ਮੰਡੀ ਚ ਅਣਪਛਾਤੇ ਵਿਅਕਤੀਆਂ ਨੇ ਪ੍ਰੇਮੀ ਜਿਊਲਰਜ਼ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਜਾਣਕਾਰੀ ਮੁਤਾਬਿਕ ਪ੍ਰੇਮੀ ਜਿਊਲਰਜ਼ ਦੇ ਮਾਲਕ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਤੋਂ ਗੈਂਗਸਟਰਾਂ ਨੇ ਫੋਨ ਕਰਕੇ 25 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਇਸ ਮਾਮਲੇ ਦੀ ਉਹਨਾਂ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਦੱਸ ਦਈਏ ਕਿ ਜਿਊਲਰਜ਼ ਮਾਲਕ ਜਸਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ 10 ਮਿੰਟ ਪਹਿਲਾਂ ਹੀ ਦੁਕਾਨ ਬੰਦ ਕਰਕੇ ਆਪਣੇ ਘਰ ਗਏ ਸਨ। ਅਣਪਛਾਤਿਆਂ ਵੱਲੋਂ ਗੋਲੀਆਂ ਚਲਾਏ ਜਾਣ ਦੇ ਰੋਸ ਵਜੋਂ ਮੌੜ ਮੰਡੀ ਨੂੰ ਪੂਰਨ ਤੌਰ 'ਤੇ ਬੰਦ ਕੀਤਾ ਗਿਆ ਹੈ। ਰੋਸ ਵਿੱਚ ਆਏ ਵਪਾਰੀਆਂ ਅਤੇ ਆਮ ਲੋਕਾਂ ਨੇ ਮੌੜ ਮੰਡੀ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਹੈ।
ADVERTISEMENT
ADVERTISEMENT