ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 31 ਜੁਲਾਈ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ’ਚ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਮਾਮਲਾ ਆਇਆ ਸਾਹਮਣੇ ਅਤੇ ਤਰਥੱਲੀ ਮਚ ਗਈ। ਹਾਲਾਂਕਿ ਵਾਇਰਲ ਹੋ ਰਹੀ ਚਿੱਠੀ ’ਚ ਵਿਦਿਆਰਥੀਆਂ ਦੀ ਪਛਾਣ ਗੁਪਤ ਰੱਖੀ ਗਈ ਹੈ। ਇਹ ਪੱਤਰ ਇੰਸਟਾਗ੍ਰਾਮ ਸਣੇ ਦੂਸਰੇ ਇੰਟਰਨੈੱਟ ਮੀਡੀਆ ’ਤੇ ਵੀ ਵਾਇਰਲ ਹੋ ਗਿਆ ਹੈ। ਦੱਸ ਦੇਈਏ ਕਿ ਪੱਤਰ ਦੇ ਵਾਇਰਲ ਹੁੰਦੇ ਹੀ ਯੂਨੀਵਰਸਿਟੀ ਤੇ ਟੀਚਿੰਗ ਸਟਾਫ ’ਚ ਭਾਜੜ ਪੈ ਗਈ। ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ। ਚਿੱਠੀ ’ਚ ਵਿਦਿਆਰਥੀਆਂ ਨੇ ਖ਼ਾਸ ਤੌਰ ’ਤੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇ ਕਿਉਂਕਿ ਜੇਕਰ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਉਨ੍ਹਾਂ ਬਾਰੇ ਪਤਾ ਲੱਗ ਗਿਆ ਤਾਂ ਉਨ੍ਹਾਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਹ ਯੂਨੀਵਰਸਿਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।ਰਾਜਪਾਲ ਨੂੰ ਲਿਖੀ ਚਿੱਠੀ ’ਚ ਬੀਤੇ ਦਿਨਾਂ ’ਚ ਹੋਈਆਂ ਘਟਨਾਵਾਂ ਦੇ ਨਾਲ-ਨਾਲ ਪਿਛਲੇ ਕਈ ਮਾਮਲਿਆਂ ਦੀ ਵੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ।