ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 31 ਜੁਲਾਈ
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਸਚਿਨ ਬਿਸ਼ਨੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਠੀਕ ਪਹਿਲਾਂ ਲਾਰੇਂਸ ਦੇ ਭਤੀਜੇ ਸਚਿਨ ਅਤੇ ਭਰਾ ਅਨਮੋਲ ਫਰਜ਼ੀ ਪਾਸਪੋਰਟਾਂ 'ਤੇ ਵਿਦੇਸ਼ ਭੱਜ ਗਏ ਸਨ। ਸਚਿਨ, ਅਨਮੋਲ ਨੇ ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਮਿਲ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਸੀ। ਸਚਿਨ ਦੇ ਭਾਰਤ ਆਉਣ ਤੋਂ ਬਾਅਦ ਮਾਮਲੇ 'ਚ ਕਈ ਖੁਲਾਸੇ ਹੋਣ ਦੀ ਉਮੀਦ ਹੈ। ਦੂਜੇ ਪਾਸੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਧਿਕਾਰਤ ਤੌਰ ’ਤੇ ਸਚਿਨ ਨੂੰ ਭਾਰਤ ਲਿਆਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਜੇਕਰ ਦਿੱਲੀ ਪੁਲਿਸ ਉਸ ਨੂੰ ਭਾਰਤ ਲਿਆਉਣ ਵਿੱਚ ਸਫ਼ਲ ਹੋ ਜਾਂਦੀ ਹੈ ਤਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਲਈ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਂਦਾ ਜਾਵੇਗਾ। ਵਿਕਰਮ ਬਰਾੜ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ। ਇਸ ਮਾਮਲੇ ਵਿੱਚ ਇੱਕ ਹਫ਼ਤੇ ਵਿੱਚ ਹੋਰ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮਾਨਸਾ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਨੇ ਖੁਦ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਗੈਂਗ ਦਾ ਕਹਿਣਾ ਹੈ ਕਿ ਮਿੱਡੂਖੇੜਾ ਨੂੰ ਮਾਰਨ ਵਾਲਿਆਂ ਦੀ ਮਦਦ ਮੂਸੇਵਾਲਾ ਨੇ ਕੀਤੀ ਸੀ। ਮੂਸੇਵਾਲਾ ਨੇ ਕਾਤਲਾਂ ਨੂੰ ਪੈਸੇ ਅਤੇ ਰਹਿਣ ਲਈ ਜਗ੍ਹਾ ਮੁਹੱਈਆ ਕਰਵਾਈ ਸੀ।