ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 1 ਅਗਸਤ
ਪੀਆਰਟੀਸੀ ਡਿਪੂ ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਨੂੰ ਵਿਜੀਲੈਂਸ ਵਿਭਾਗ ਵੱਲੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਘਟਨਾ ਦੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਬਠਿੰਡਾ ਨੇ ਦੱਸਿਆਂ ਕਿ ਉਹ ਪੀਆਰਟੀਸੀ ਡਿਪੂ ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਸੀ। ਸੂਤਰਾਂ ਮੁਤਾਬਿਕ ਇੰਸਪੈਕਟਰ ਨੇ ਉਸ ਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਵੀ ਕੀਤੀ ਹੈ। ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਐੱਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ADVERTISEMENT
ADVERTISEMENT
ADVERTISEMENT