ਬੀਬੀਐਨ ਨੈਟਵਰਕ ਪੰਜਾਬ, ਮੋਗਾ ਬਿਊਰੋ, 1 ਅਗਸਤ
ਮੋਗਾ ਸਹਿਰ ਚ ਦਰਦਨਾਕ ਹਾਦਸਾ ਵਾਪਰਿਆ ਹੈ, ਜਿਁਥੇ ਤੇਜ਼ ਰਫ਼ਤਾਰ ਕੈਂਟਰ ਅਤੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਕੇ ਦੂਜੇ ਪਾਸੇ ਮੋਟਰਸਾਇਕਲ ਨਾਲ ਜਾ ਟਕਰਾਇਆ ਅਤੇ ਇਸ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਜੋੜੇ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਉਨ੍ਹਾਂ ਦੀਆਂ ਦੋ ਧੀਆਂ ਗੰਭੀਰ ਜ਼ਖ਼ਮੀ ਹੋ ਗਈਆ ਹਨ। ਇਸ ਦੌਰਾਨ ਹਾਦਸੇ ’ਚ ਟਰੈਕਟਰ ਸਵਾਰ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ। ਘਟਨਾ ਦੀ ਪ੍ਰਾਪਤ ਜਾਣਕਾਰੀ ਮੁਤਾਬਿਕ ਲੋਹਾਰਾ ਚੌਕ ਨੇੜੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਓਵਰਟੇਕ ਕਰਦਿਆਂ ਸੜਕ ’ਤੇ ਅੱਗੇ ਜਾ ਰਹੀ ਇਕ ਟਰੈਕਟਰ-ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਟੱਕਰ ਬਹੁਤ ਜਬਰਦਸਤ ਸੀ ਜੋ ਕਿ ਡਰਾਈਵਰ ਟਰੈਕਟਰ-ਟਰਾਲੀ ਕੰਟਰੋਲ ਨਾਂ ਹੋਣ ਕਾਰਨ ਕੈਂਟਰ ਡਿਵਾਈਡਰ ਪਾਰ ਕੇ ਸੜਕ ਦੇ ਦੂਜੇ ਪਾਸੇ ਜਾ ਰਹੇ ਮੋਟਰਸਾਇਕਲ ਚ ਟਕਰਾਇਆ। ਦੱਸ ਦੇਈਏ ਕਿ ਮੋਟਰਸਾਇਕਲ ਸਵਾਰ ਦੋ ਭੈਣਾਂ ਸਮੇਤ ਜੋੜਾ ਗੰਭੀਰ ਜ਼ਖਮੀ ਅਤੇ ਨਾਲ ਹੀ ਟਰੈਕਟਰ-ਟਰਾਲੀ ਚਾਲਕ ਵੀ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਸਾਰਿਆਂ ਨੂੰ ਸਿਵਲ ਹਸਪਤਾਲ ’ਚ ਲਿਆਇਆ ਗਿਆ, ਜਿਥੇ ਡਾਕਟਰ ਨੇ ਔਰਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਪਰ ਰਾਹ ’ਚ ਜ਼ਖਮੀ ਵਿਅਕਤੀ ਦੀ ਵੀ ਮੌਤ ਹੋ ਗਈ।