ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ, 3 ਅਗਸਤ
ਦਿਹਾਤੀ ਪੁਲਿਸ ਨੇ ਇਕ ਤਸਕਰ ਵਿਆਕਤੀ ਕੋਲੋਂ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਤਸਕਰ ਦੇ ਕੋਲੋਂ ਇਕ ਕਿਲੋ ਹੈਰੋਇਨ, ਇਕ ਚੀਨੀ ਪਿਸਤੌਲ, ਪੰਜ ਜਿੰਦਾ ਕਾਰਤੂਸ ਬਰਾਮਦ ਕੀਤਾ ਗਏ ਹਨ। ਦੱਸ ਦੇਈਏ ਕਿ ਇਸ ਵਿਆਕਤੀ ਦੀ ਪਛਾਣ ਗੁਰਲਾਲ ਸਿੰਘ ਵਾਸੀ ਧਨੋਏ ਖੁਰਦ ਵਜੋਂ ਹੋਈ ਹੈ। ਅੰਮ੍ਰਿਤਸਰ ਕਿਸੇ ਨੂੰ ਹੈਰੋਇਨ ਪਹੁੰਚਾਉਣ ਲਈ ਜਾ ਰਿਹਾ ਹੈ। ਇਸ ਦੌਰਾਨ ਪਿੰਡ ਸੁੱਖੋਵਾਲ ਵਿਖੇ ਨਾਕਾ ਲਾਇਆ ਨਾਲ ਹੀ ਇੱਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਸ ਨੇ ਪੁਲਿਸ ਨੂੰ ਦੇਖ ਕੇ ਗੱਡੀ ਰੋਕਣ ਦੀ ਬਜਾਏ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਗੱਡੀ ਦਾ ਬੈਰੀਅਰ ਤੋੜ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਤਸਕਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ADVERTISEMENT
ADVERTISEMENT
ADVERTISEMENT