ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 4 ਅਗਸਤ
ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 32 ਲੱਖ ਦੀ ਮਾਰੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਗੁਰਸੇਵਕ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਉਹ ਵਿਦੇਸ਼ ਜਾ ਕੇ ਰੋਜ਼ੀ ਰੋਟੀ ਕਮਾਉਣਾ ਚਾਹੁੰਦਾ ਸੀ ਅਤੇ ਇਸਦੇ ਸਬੰਧੀ ਹੀ ਉਸ ਨੇ ਮੁਲਜ਼ਮ ਸੰਦੀਪ ਸਿੰਘ ਵਾਸੀ ਸਨੌਰ ਰੋਡ, ਥਾਣਾ ਭੈਣੀ ਮੀਆਂ ਖਾਂ ਨਾਲ ਸੰਪਰਕ ਵੀ ਕੀਤਾ। ਦੱਸ ਦਈਏ ਕਿ ਮੁਲਜ਼ਮਾਂ ਨੇ ਉਸ ਨੂੰ ਅਮਰੀਕਾ ਭੇਜਣ ਦਾ ਲਾਲਚ ਦਿੱਤਾ। ਜਿਸਦੇ ਕਾਰਨ ਉਸਨੇ ਉਸ ਤੋਂ 32 ਲੱਖ 25 ਹਜ਼ਾਰ 500 ਰੁਪਏ ਲੈ ਲਏ ਗਏ। ਇਸ ਤੋਂ ਬਾਅਦ ਪੈਸੇ ਲੈ ਕੇ ਕਾਫੀ ਦੇਰ ਤੱਕ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ ਅਤੇ ਨਾ ਹੀ ਉਸਦੇ ਮੁਲਜ਼ਮਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗੇ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿਤੀ, ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਉਨ੍ਹਾਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ।