ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 4 ਅਗਸਤ
ਮਾਛੀਵਾੜਾ ਚ ਇਕ ਨੌਜਵਾਨ ਦੀ ਨਸ਼ੇ ਕਾਰਨ ਨਾਲ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਆਪਣੇ ਸਾਥੀਆਂ ਦੇ ਨਾਲ ਮਿਲਕੇ ਨਸ਼ੇ ਦੀ ਸਪਲਾਈ ਕਰਦੀ ਸੀ ਜਿਸਨੂੰ ਹੁਣ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਪਰਮਜੀਤ ਕੌਰ ਪੰਮੀ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਗਾਇਆ ਕਰਦੇ ਸਨ ਅਤੇ ਇਸ ਤੋਂ ਬਾਅਦ ਜਦੋਂ ਉਸ ਨੂੰ ਕੁਝ ਸਮੇਂ ਲਈ ਕੰਮ ਮਿਲਣਾ ਬੰਦ ਹੋ ਗਿਆ ਤਾਂ ਉਸ ਨੇ ਨਸ਼ੇ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡੀਐਸਪੀ ਮਨਦੀਪ ਕੌਰ ਨੇ ਦੱਸਿਆ ਕਿ ਇਕ ਨੌਜਵਾਨ ਕੁਲਦੀਪ ਸਿੰਘ ਲਾਡੀ ਦੀ ਨਸ਼ੇ ਕਾਰਨ ਨਾਲ ਮੌਤ ਹੋ ਗਈ ਸੀ। ਖੰਨਾ ਦੇ ਐਸਐਸਪੀ ਅਤੇ ਐਸਪੀ ਦੀ ਅਗਵਾਈ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ। ਦੱਸ ਦਈਏ ਕਿ ਕੁਲਦੀਪ ਸਿੰਘ ਨੇ ਪਿੰਡ ਰਹੀਮਾਬਾਦ ਖੁਰਦ ਦੀ ਰਹਿਣ ਵਾਲੀ ਗਾਇਕਾ ਪਰਮਜੀਤ ਕੌਰ ਪੰਮੀ ਤੋਂ ਹੈਰੋਇਨ ਲਈ ਸੀ। ਉਸ ਦੀ ਹਾਲਤ ਵਿਗੜ ਦੇ ਕਾਰਨ ਇਹ ਦੇਖ ਕੇ ਉਸ ਦੇ ਬਾਕੀ ਸਾਥੀ ਉਥੋਂ ਭੱਜ ਗਏ। ਪੰਮੀ ਦੀ ਭੈਣ ਜੋ ਕਿ ਜੇਲ 'ਚ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਗਾਇਕ ਪਰਮਜੀਤ ਕੌਰ ਪੰਮੀ ਦੀ ਭੈਣ ਬੇਅੰਤ ਕੌਰ ਨਸ਼ੇ ਦੀ ਤਸਕਰੀ ਕਰਦੀ ਸੀ। ਉਸ ਖਿਲਾਫ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।